By Gian Paul On 16 Jul, 2019 At 10:12 AM | Categorized As ਪੰਜਾਬ | With 0 Comments

ਕਿਹਾ ਕਿ ਸਿੱਧੂ ਕੰਮ ਨਹੀਂ ਕਰਨਾ ਚਾਹੁੰਦੇ ਤਾਂ ਮੈਂ ਕੀ ਕਰ ਸਕਦਾ ਹਾਂ ਨਵੀਂ ਦਿੱਲੀ/ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸ਼ਿਸ਼ਟਾਚਾਰੀ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਮੋਦੀ ਦੇ ਦੂਜੇ ਕਾਰਜਕਾਲ ਤੋਂ ਬਾਅਦ ਪਹਿਲੀ ਵਾਰ ਕੀਤੀ ਗਈ ਇਸ ਮੁਲਾਕਾਤ ਦੌਰਾਨ ਕੈਪਟਨ ਵਲੋਂ ਮੋਦੀ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ […]

By Gian Paul On 15 Jul, 2019 At 04:36 PM | Categorized As ਪੰਜਾਬ | With 0 Comments

ਚੰਡੀਗੜ੍ਹ/ਕ੍ਰਿਕਟਰ ਤੋਂ ਸਿਆਸਤਦਾਨ ਬਣੇ ਨਵਜੋਤ ਸਿੰਘ ਸਿੱਧੂ ਨੇ ਕੈਪਟਨ ਵਜ਼ਾਰਤ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸਿੱਧੂ ਨੇ ਟਵਿੱਟਰ ‘ਤੇ ਅਸਤੀਫ਼ੇ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਉਨ੍ਹਾਂ ਪੰਜਾਬ ਵਜ਼ਾਰਤ ਤੋਂ ਆਪਣਾ ਅਸਤੀਫ਼ਾ 10 ਜੂਨ ਨੂੰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਦੇ ਦਿੱਤਾ ਸੀ ਅਤੇ ਛੇਤੀ ਹੀ ਉਹ ਅਸਤੀਫ਼ਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭੇਜ ਦੇਣਗੇ। […]

By Gian Paul On 12 Jul, 2019 At 12:16 PM | Categorized As ਪੰਜਾਬ | With 0 Comments

ਨਵੀਂ ਦਿੱਲੀ/ ਜੱਲ੍ਹਿਆਂਵਾਲਾ ਬਾਗ਼ ਨੈਸ਼ਨਲ ਮੈਮੋਰੀਅਲ ਦਾ ਕਾਰ-ਵਿਹਾਰ ਚਲਾਉਂਦੇ ਟਰੱਸਟ ‘ਚ ਸਥਾਈ ਮੈਂਬਰ ਵਜੋਂ ਸ਼ਾਮਲ ਕਾਂਗਰਸ ਪ੍ਰਧਾਨ ਨੂੰ ਹਟਾ ਕੇ ਸੰਸਥਾ ਨੂੰ ‘ਗੈਰਸਿਆਸੀ’ ਬਣਾਉਣ ਦੀ ਮੰਗ ਕਰਦਾ ਇਕ ਬਿੱਲ ਲੋਕ ਸਭਾ ਵਿੱਚ ਪੇਸ਼ ਕੀਤਾ ਗਿਆ। ਕਾਂਗਰਸ ਨੇ ਬਿੱਲ ਦਾ ਜ਼ੋਰਦਾਰ ਵਿਰੋਧ ਕੀਤਾ। ਸਭਿਆਚਾਰ ਮੰਤਰੀ ਪ੍ਰਹਿਲਾਦ ਸਿੰਘ ਪਟੇਲ ਨੇ ਜੱਲ੍ਹਿਆਂਵਾਲਾ ਬਾਗ਼ ਕੌਮੀ ਯਾਦਗਾਰ (ਸੋਧ) ਬਿੱਲ ਪੇਸ਼ […]

By Gian Paul On 8 Jul, 2019 At 02:11 PM | Categorized As ਪੰਜਾਬ | With 0 Comments

ਚੰਡੀਗੜ੍ਹ/ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਹੁਲ ਗਾਂਧੀ ਵੱਲੋਂ ਕਾਂਗਰਸ ਪਾਰਟੀ ਦੇ ਪ੍ਰਧਾਨ ਵਜੋਂ ਕਿਨਾਰਾ ਕਰ ਲੈਣ ਦੇ ਸੰਦਰਭ ਵਿੱਚ ਕਾਂਗਰਸ ਨੂੰ ਵਧੀਆ ਢੰਗ ਨਾਲ ਉੱਪਰ ਲਿਜਾਣ ਲਈ ਨੌਜਵਾਨ ਆਗੂ ਦੀ ਹਮਾਇਤ ਕੀਤੀ ਹੈ। ਮੁੱਖ ਮੰਤਰੀ ਨੇ ਰਾਹੁਲ ਗਾਂਧੀ ਦੀ ਥਾਂ ਕਿਸੇ ਕ੍ਰਿਸ਼ਮਈ ਨੌਜਵਾਨ ਆਗੂ ਨੂੰ ਅੱਗੇ ਲਿਆਉਣ ਦੀ ਕਾਂਗਰਸ ਵਰਕਿੰਗ ਕਮੇਟੀ ਨੂੰ […]

By Gian Paul On 8 Jul, 2019 At 02:14 PM | Categorized As ਪੰਜਾਬ, ਭਾਰਤ | With 0 Comments

ਪਠਾਨਕੋਟ/ਭਾਜਪਾ ਵੱਲੋਂ ਮੈਂਬਰਸ਼ਿਪ ਮੁਹਿੰਮ ਦੀ ਸ਼ੁਰੂਆਤ ਡਾ. ਸ਼ਿਆਮਾ ਪ੍ਰਸ਼ਾਦ ਮੁਖਰਜੀ ਦੀ ਮਾਧੋਪੁਰ ਸਥਿਤ ਪ੍ਰਤਿਮਾ ਅੱਗੇ ਭਾਜਪਾ ਪ੍ਰਦੇਸ਼ ਪ੍ਰਧਾਨ ਸ਼ਵੇਤ ਮਲਿਕ ਵੱਲੋਂ ਨਤਮਸਤਕ ਹੋਣ ਉਪਰੰਤ ਕੀਤੀ ਗਈ। ਉਥੋਂ ਉਹ ਭਾਜਪਾ ਯੁਵਾ ਮੋਰਚਾ ਵੱਲੋਂ ਕੱਢੀ ਗਈ ਮੋਟਰਸਾਈਕਲ ਰੈਲੀ ਰਾਹੀਂ ਸੁਜਾਨਪੁਰ ਦੇ ਆਰਐਸ ਗਾਰਡਨ ਵਿਚ ਪੁੱਜੇ ਜਿਥੇ ਜ਼ਿਲ੍ਹਾ ਪ੍ਰਧਾਨ ਵਿਪਨ ਮਹਾਜਨ ਦੀ ਪ੍ਰਧਾਨਗੀ ਹੇਠ ਇੱਕ ਸਮਾਗਮ ਕੀਤਾ ਗਿਆ। […]

By Gian Paul On 8 Jul, 2019 At 02:30 PM | Categorized As ਪੰਜਾਬ | With 0 Comments

ਲਾਹੌਰ/ਪਾਕਿਸਤਾਨ ਵੱਲੋਂ ਕਰਤਾਰਪੁਰ ਲਾਂਘੇ ਦਾ ਕੰਮ 80 ਫੀਸਦ ਤੱਕ ਮੁਕੰਮਲ ਕਰ ਲਿਆ ਗਿਆ ਹੈ। ਭਾਰਤ ਤੇ ਪਾਕਿਸਤਾਨ ਦੇ ਅਧਿਕਾਰੀਆਂ ਦੀ ਇਸ ਮਹੀਨੇ ਹੋਣ ਵਾਲੀ ਮੀਟਿੰਗ ਦੇ ਮੱਦੇਨਜ਼ਰ ਇਸ ਪ੍ਰਾਜੈਕਟ ਦੇ ਪਾਕਿਸਤਾਨ ਵੱਲੋਂ ਸੀਨੀਅਰ ਇੰਜਨੀਅਰ ਨੇ ਇਹ ਜਾਣਕਾਰੀ ਦਿੱਤੀ। ਪ੍ਰਾਜੈਕਟ ਦੇ ਇੰਜਨੀਅਰ ਨੇ ਉਮੀਦ ਜ਼ਾਹਿਰ ਕੀਤੀ ਕਿ ਲਾਂਘੇ ਦਾ ਕੰਮ ਤੈਅ ਸਮਾਂ ਸੀਮਾ ਅੰਦਰ ਮੁਕੰਮਲ ਕਰ […]

By Gian Paul On 5 Jul, 2019 At 02:45 PM | Categorized As ਪੰਜਾਬ | With 0 Comments

ਅੰਮ੍ਰਿਤਸਰ/ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ‘ਚ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ (ਸ੍ਰੀ ਕਰਤਾਰਪੁਰ ਸਾਹਿਬ) ਤੇ ਡੇਰਾ ਬਾਬਾ ਨਾਨਕ ਨੂੰ ਜੋੜਨ ਲਈ ਉਸਾਰੇ ਜਾ ਰਹੇ ਕਰਤਾਰਪੁਰ ਕੋਰੀਡੋਰ ਦਾ ਉਦਘਾਟਨ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ 8 ਨਵੰਬਰ ਨੂੰ ਕਰਨਗੇ ਤੇ 9 ਨਵੰਬਰ ਨੂੰ ਭਾਰਤ ਵਲੋਂ ਲਾਂਘੇ ਰਾਹੀਂ ਪਹਿਲਾ ਜਥਾ ਪਾਕਿਸਤਾਨ ਪੁੱਜੇਗਾ | […]

By Gian Paul On 5 Jul, 2019 At 02:32 PM | Categorized As ਪੰਜਾਬ | With 0 Comments

ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਅਤੇ ਪਹਿਲੀ ਮਹਿਲਾ ਪ੍ਰਧਾਨ ਅਤੇ ਪੰਜਾਬ ਦੀ ਸਾਬਕਾ ਮੰਤਰੀ ਬੀਬੀ ਜਾਗੀਰ ਕੌਰ ਅਪਣੀ ਬੇਟੀ ਦੀ ਹਤਿਆ ਦੇ ਦੋਸ਼ਾਂ ਵਾਲੇ ਕੇਸ ਨੂੰ ਲੈ ਕੇ ਮੁੜ ਕਾਨੂੰਨੀ ਅੜਿਕੇ ‘ਚ ਫਸਦੀ ਜਾ ਰਹੀ ਹੈ। ਸੁਪਰੀਮ ਕੋਰਟ ਬੀਬੀ ਜਾਗੀਰ ਕੌਰ ਨੂੰ ਬਰੀ ਕਰਨ ਦੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫ਼ੈਸਲੇ ਵਿਰੁਧ […]

By Gian Paul On 5 Jul, 2019 At 02:31 PM | Categorized As ਪੰਜਾਬ | With 0 Comments

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਰਾਜਪਾਲ ਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਨਾਲ ਮਿਲ ਕੇ ਚੰਡੀਗੜ੍ਹ ਦੇ ਸੈੱਕਟਰ-42 ਸਥਿਤ ਬੇਅੰਤ ਸਿੰਘ ਯਾਦਗਾਰ ਅਤੇ ਚੰਡੀਗੜ੍ਹ ਸੈਂਟਰ ਆਫ ਪਰਫਾਰਮਿੰਗ ਐਂਡ ਵਿਜ਼ੂਅਲ ਆਰਟਸ ਦੇ ਮੌਜੂਦਾ ਸਥਾਨ ਉੱਪਰ ਇੰਡੀਆ ਇੰਟਰਨੈਸ਼ਨਲ ਸੈਂਟਰ (ਆਈæਆਈæਸੀæ) ਸਥਾਪਤ ਕਰਨ ਲਈ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ। ਕੈਪਟਨ ਨੇ ਕਿਹਾ ਕਿ […]

By Gian Paul On 5 Jul, 2019 At 02:00 PM | Categorized As ਪੰਜਾਬ | With 0 Comments

ਜਲੰਧਰ/ਜਲ੍ਹਿਆਂਵਾਲੇ ਬਾਗ ਦੇ ਆਧੁਨਿਕੀਕਰਨ ਦੇ ਨਾਂਅ ਹੇਠ ਇਸ ਸ਼ਹੀਦੀ ਯਾਦਗਾਰ ਦੀ ਅਸਲ ਤਸਵੀਰ ਹੀ ਬਦਲੀ ਜਾ ਰਹੀ ਹੈ | ਉੱਚੀਆਂ ਟੀਨਾਂ ਦਾ ਉਹਲਾ ਕਰ ਕੇ ਲੋਕਾਂ ਦੀਆਂ ਨਜ਼ਰਾਂ ਤੋਂ ਉਹਲੇ ਇਹ ਕੰਮ ਕੀਤਾ ਜਾ ਰਿਹਾ ਹੈ | ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਦੇ ਟਰੱਸਟੀ ਪ੍ਰਿਥੀਪਾਲ ਸਿੰਘ ਮਾੜੀਮੇਘਾ ਨੇ ਦੱੱਸਿਆ ਕਿ ਸ਼ਹੀਦੀ ਖੂਹ ਦੀ ਛੱਤ, ਵਾਪਰਾ […]