ਮੋਦੀ ਵਾਰਾਣਸੀ ਅਤੇ ਅਮਿਤ ਸ਼ਾਹ ਗਾਂਧੀਨਗਰ ਤੋਂ ਲੜਣਗੇ ਚੋਣ


ਭਾਜਪਾ ਨੇ ਕੀਤੀ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
ਨਵੀਂ ਦਿੱਲੀ/ਭਾਰਤੀ ਜਨਤਾ ਪਾਰਟੀ ਨੇ 2019 ਦੀਆਂ ਲੋਕ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਜਿਸ ਤਹਿਤ ਵੀਰਵਾਰ ਸ਼ਾਮ ਨੂੰ ਭਾਜਪਾ ਦੇ ਸੀਨੀਅਰ ਆਗੂ ਅਤੇ ਕੇਂਦਰੀ ਮੰਤਰੀ ਜੇਪੀ ਨੱਢਾ ਨੇ 184 ਪਾਰਟੀ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ। ਨਾਵਾਂ ਦੇ ਐਲਾਨ ਤੋਂ ਪਹਿਲਾਂ ਕਿਆਸ ਲਗਾਏ ਜਾ ਰਹੇ ਸਨ ਕਿ ਇਸ ਵਾਰ ਭਾਜਪਾ ਕਈ ਵੱਡੇ ਨਾਵਾਂ ਨੂੰ ਉਮੀਦਵਾਰ ਨਹੀਂ ਬਣਾਏਗੀ। ਜਿਵੇਂ ਹੀ ਜੇਪੀ ਨੱਢੀ ਨੇ ਨਾਮ ਪੜ੍ਹਣੇ ਸ਼ੁਰੂ ਕੀਤੇ ਤਾਂ ਸਭ ਨੂੰ ਹੈਰਾਨ ਕਰਨ ਵਾਲਾ ਨਾਮ ਸੀ ਅਮਿਤ ਸ਼ਾਹ ਦਾ। ਅਮਿਤ ਸ਼ਾਹ ਗਾਂਧੀਨਗਰ ਤੋਂ ਚੋਣਾਂ ਲੜਣਗੇ।
ਇਸ ਸੂਚੀ ਵਿੱਚ ਆਡਵਾਨੀ ਦਾ ਨਾਮ ਨਹੀਂ ਹੈ। ਨੱਢਾ ਨੇ ਇਸ ਬਾਰੇ ਕੁਝ ਵੀ ਨਹੀਂ ਦੱਸਿਆ ਪਰ ਇਸ ਨਾਲ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਆਡਵਾਨੀ ਦੀ ਟਿਕਟ ਕੱਟ ਗਈ ਹੈ।
ਸੀਨੀਅਰ ਆਗੂ ਅਤੇ ਸਾਬਕਾ ਪ੍ਰਧਾਨ ਮੁਰਲੀ ਮਨੋਹਰ ਜੋਸ਼ੀ ਦਾ ਵੀ ਨਾਮ ਨਹੀਂ ਹੈ। ਇਸ ਦਾ ਮਤਲਬ ਹੈ ਕਿ ਉਨ੍ਹਾਂ ਦੀ ਵੀ ਟਿਕਟ ਵੀ ਕੱਟ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੋਕ ਸਭਾ ਸੀਟ ਇੱਕ ਵਾਰ ਫਿਰ ਵਾਰਾਣਸੀ ਹੀ ਹੋਵੇਗੀ।
ਇਸ ਤੋਂ ਇਲਾਵਾ ਲਖਨਊ ਤੋਂ ਗ੍ਰਹਿ ਮੰਤਰੀ ਰਾਜਨਾਥ ਸਿੰਘ, ਅਮੇਠੀ ਤੋਂ ਸਮ੍ਰਿਤੀ ਇਰਾਨੀ, ਗਾਜ਼ੀਆਬਾਦ ਤੋਂ ਵਿਦੇਸ਼ ਰਾਜ ਮੰਤਰੀ ਵੀਕੇ ਸਿੰਘ ਚੋਣਾਂ ਲੜਣਗੇ। ਅਮੇਠੀ ਵਿੱਚ ਸਮ੍ਰਿਤੀ ਇਰਾਨੀ ਦਾ ਮੁਕਾਬਲਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਹੋਵੇਗਾ। ਹੇਮਾ ਮਾਲਿਨੀ ਮਥੁਰਾ ਤੋਂ ਚੋਣਾਂ ਲੜਨਗੇ।
ਕੇਂਦਰੀ ਮੰਤਰੀ ਮਹੇਸ਼ ਸ਼ਰਮਾ ਨੌਇਡਾ ਤੋਂ ਚੋਣ ਲੜਨਗੇ ਅਤੇ ਨਿਤਿਨ ਗਡਕਰੀ ਨਾਗਪੁਰ ਤੋਂ। ਮਾਹਿਰਾਂ ਦਾ ਮੰਨਣਾ ਹੈ ਕਿ ਇਸ ਵਾਰ ਸੀਟਾਂ ਦੀ ਵੰਡ ‘ਚ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦਾ ਵੀ ਖ਼ਾਸ ਧਿਆਨ ਰੱਖਿਆ ਗਿਆ ਹੈ ਅਤੇ ਪ੍ਰਦਰਸ਼ਨ ਨੂੰ ਆਧਾਰ ਬਣਾਇਆ ਗਿਆ ਹੈ। ਬਿਹਾਰ ‘ਚ ਭਾਜਪਾ 17 ਸੀਟਾਂ ‘ਤੇ ਚੋਣਾਂ ਲੜ ਰਹੀ ਹੈ। ਜੇਪੀ ਨੱਢਾ ਨੇ ਦੱਸਿਆ ਕਿ ਕੇਂਦਰੀ ਚੋਣ ਸਮਿਤੀ ਨੇ ਬਿਹਾਰ ਦੇ ਸਾਰੇ 17 ਨਾਵਾਂ ਨੂੰ ਹਰੀ ਝੰਡੀ ਦੇ ਦਿੱਤੀ ਹੈ ਪਰ ਬਿਹਾਰ ਐਨਡੀਏ ਇਨ੍ਹਾਂ ਨਾਵਾਂ ਦਾ ਐਲਾਨ ਕਰੇਗੀ।

Leave a comment

XHTML: You can use these tags: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <s> <strike> <strong>


Are you human ? *