ਪਾਕਿਸਤਾਨ ਦੇ ਵਿੱਤ ਮੰਤਰੀ ਵੱਲੋਂ ਅਸਤੀਫ਼ਾ


ਇਸਲਾਮਾਬਾਦ/ਪਾਕਿਸਤਾਨ ਦੇ ਵਿੱਤ ਮੰਤਰੀ ਅਸਦ ਉਮਰ ਨੇ ਵੀਰਵਾਰ ਨੂੰ ਅਸਤੀਫ਼ਾ ਦੇ ਦਿੱਤਾ। ਅਸਦ ਨਕਦੀ ਸੰਕਟ ਦਾ ਸਾਹਮਣਾ ਕਰ ਰਹੇ ਪਾਕਿਸਤਾਨ ਨੂੰ ਕੌਮਾਂਤਰੀ ਮੁਦਰਾ ਕੋਸ਼ ਤੋਂ ਰਾਹਤ ਪੈਕੇਜ ਦਿਵਾਉਣ ਲਈ ਚੱਲ ਰਹੀ ਗੱਲਬਾਤ ਵਿੱਚ ਸ਼ਾਮਲ ਸਨ। ਉਨ੍ਹਾਂ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵੱਲੋਂ ਉਨ੍ਹਾਂ ਨੂੰ ਵਿੱਤ ਮੰਤਰਾਲੇ ਤੋਂ ਲਾਂਭੇ ਕਰ ਕੇ ਊਰਜਾ ਮੰਤਰਾਲੇ ਦਾ ਕੰਮ ਦੇਣ ਦੀ ਪੇਸ਼ਕਸ਼ ਤੋਂ ਬਾਅਦ ਅਸਤੀਫ਼ਾ ਦਿੱਤਾ। ਉਮਰ ਹਾਲ ਹੀ ਵਿੱਚ ਆਈਐਮਐਫ ਨਾਲ ਚਰਚਾ ਤੋਂ ਬਾਅਦ ਅਮਰੀਕਾ ਤੋਂ ਪਰਤੇ ਹਨ।
ਉਨ੍ਹਾਂ ਕਿਹਾ ਕਿ ਉਹ ਕੈਬਨਿਟ ਵਿੱਚ ਕੋਈ ਅਹੁਦਾ ਨਾ ਲੈਣ ਲਈ ਪ੍ਰਧਾਨ ਮੰਤਰੀ ਦੀ ਸਹਿਮਤੀ ਲੈ ਚੁੱਕੇ ਹਨ। ਉਨ੍ਹਾਂ ਕਿਹਾ, ” ਕੈਬਨਿਟ ਵਿੱਚ ਫੇਰਬਦਲ ਦੀ ਯੋਜਨਾ ਤਹਿਤ ਪ੍ਰਧਾਨ ਮੰਤਰੀ ਚਾਹੁੰਦੇ ਸਨ ਕਿ ਮੈਂ ਵਿੱਤ ਮੰਤਰਾਲੇ ਦੀ ਥਾਂ ਉੂਰਜਾ ਮੰਤਰਾਲੇ ਦਾ ਕੰਮਕਾਜ ਦੇਖਾਂ। ਹਾਲਾਂਕਿ, ਮੈਂ ਕੈਬਨਿਟ ਵਿੱਚ ਕੋਈ ਅਹੁਦਾ ਨਾ ਲੈਣ ਬਾਰੇ ਪ੍ਰਧਾਨ ਮੰਤਰੀ ਦੀ ਮਨਜ਼ੂਰੀ ਲਈ ਹੈ। ” ਪਾਕਿਸਤਾਨ ਦੀ ਇਮਰਾਨ ਖਾਨ ਸਰਕਾਰ ਅਤੇ ਵਿਸ਼ੇਸ਼ ਤੌਰ ‘ਤੇ ਵਿੱਤ ਮੰਤਰੀ ਉਮਰ ਖ਼ਰਾਬ ਆਰਥਿਕ ਹਾਲਾਤ ਦੇ ਚੱਲਦੇ ਲਗਾਤਾਰ ਵਿਰੋਧੀ ਧਿਰਾਂ, ਕਾਰੋਬਾਰੀਆਂ ਅਤੇ ਲੋਕਾਂ ਦੇ ਨਿਸ਼ਾਨੇ ‘ਤੇ ਸਨ।

Leave a comment

XHTML: You can use these tags: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <s> <strike> <strong>


Are you human ? *