ਲੋਕਤੰਤਰ ਦੀ ਮਜ਼ਬੂਤੀ ਲਈ ਦਿੱਤਾ ਬੰਗਾਲ ਵੱਲ ਖਾਸ ਧਿਆਨ: ਅਮਿਤ ਸ਼ਾਹ


ਕੋਲਕਾਤਾ/ਭਾਜਪਾ ਦੇ ਪ੍ਰਧਾਨ ਅਮਿਤ ਸ਼ਾਹ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਵਲੋਂ ਬੰਗਾਲ ਵੱਲ ‘ਵਿਸ਼ੇਸ਼ ਧਿਆਨ’ ਦਿੱਤਾ ਜਾ ਰਿਹਾ ਹੈ ਤਾਂ ਜੋ ਸੂਬੇ ਵਿੱਚ ਲੋਕਤੰਤਰ ਦੀ ਬਹਾਲੀ ਕੀਤੀ ਜਾ ਸਕੇ, ਸ਼ਰਨਾਰਥੀਆਂ ਨੂੰ ਬਣਦੇ ਅਧਿਕਾਰ ਦਿੱਤੇ ਜਾ ਸਕਣ ਅਤੇ ਗੜਬੜੀ ਫੈਲਾਉਣ ਵਾਲੇ ਅਨਸਰਾਂ ਨੂੰ ਬਾਹਰ ਕੱਢਿਆ ਜਾ ਸਕੇ। ਬੰਗਾਲ ਵਿਚ ਪਿਛਲੇ ਦੋ ਪੜਾਵਾਂ ਦੌਰਾਨ ਹੋਈਆਂ ਚੋਣਾਂ ਦਾ ਜ਼ਿਕਰ ਕਰਦਿਆਂ ਸ਼ਾਹ ਨੇ ਦਾਅਵਾ ਕੀਤਾ ਕਿ ਇੱਥੇ ਭਾਜਪਾ ਦੇ ਹੱਕ ਵਿੱਚ ਲਹਿਰ ਹੈ। ਉਨ੍ਹਾਂ ਲੋਕਾਂ ਨੂੰ ਬਿਨਾਂ ਕਿਸੇ ਡਰ ਤੋਂ ਵੋਟਾਂ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, ”ਭਾਜਪਾ ਵਲੋਂ ਬੰਗਾਲ ‘ਤੇ ਧਿਆਨ ਦਿੱਤਾ ਜਾ ਰਿਹਾ ਹੈ ਕਿਉਂਕਿ ਇੱਥੋਂ ਦੇ ਲੋਕ ਤਬਦੀਲੀ ਚਾਹੁੰਦੇ ਹਨ। ਅਜਿਹਾ ਨਹੀਂ ਹੈ ਕਿ ਭਾਜਪਾ ਨੂੰ ਉੱਤਰ ਪ੍ਰਦੇਸ਼ ਜਾਂ ਹੋਰ ਸੂਬਿਆਂ ਵਿੱਚ ਪਿਛਲੀਆਂ ਆਮ ਚੋਣਾਂ ਦੇ ਮੁਕਾਬਲੇ ਇਸ ਵਾਰ ਘੱਟ ਸੀਟਾਂ ਮਿਲਣਗੀਆਂ।” ਉਨ੍ਹਾ ਕਿਹਾ, ”ਮਮਤਾ ਦੀਦੀ ਨੂੰ ਬੰਗਾਲ ਵਿੱਚ ਦੋ ਪੜਾਵਾਂ ਦੀਆਂ ਚੋਣਾਂ ਦੌਰਾਨ ਸਪੱਸ਼ਟ ਹਾਰ ਨਜ਼ਰ ਆਈ। ਇਸ ਲਈ ਉਨ੍ਹਾਂ ਨੇ ਆਪਣੇ ਪ੍ਰਚਾਰ ਅਤੇ ਸਰਗਰਮੀਆਂ ਰਾਹੀਂ ਲੋਕ ਵਿੱਚ ਸਹਿਮ ਦੀ ਭਾਵਨਾ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਹੈ। ਪਰ ਮੈਂ ਸੂਬੇ ਦੇ ਲੋਕਾਂ ਨੂੰ ਭਰੋਸਾ ਦਿਵਾਉਣ ਚਾਹੁੰਦਾ ਹਾਂ ਕਿ ਚੋਣ ਕਮਿਸ਼ਨ ਦੀ ਅਗਵਾਈ ਹੇਠ ਚੋਣਾਂ ਹੋ ਰਹੀਆਂ ਹਨ, ਇਸ ਲਈ ਕਿਸੇ ਨੂੰ ਚਿੰਤਾ ਕਰਨ ਦੀ ਲੋੜ ਨਹੀ।”

Leave a comment

XHTML: You can use these tags: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <s> <strike> <strong>


Are you human ? *