ਚੀਫ ਜਸਟਿਸ ਰੰਜਨ ਗੋਗੋਈ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼ ਲਾਉਣ ਵਾਲੀ  ਮਹਿਲਾ ਮੁਲਾਜ਼ਮ ਵੱਲੋਂ ਬੋਬੜੇ ਕਮੇਟੀ ਅੱਗੇ ਪੇਸ਼ ਹੋਣ ਤੋਂ ਇਨਕਾਰ


ਨਵੀਂ ਦਿੱਲੀ/ਭਾਰਤ ਦੇ ਚੀਫ ਜਸਟਿਸ ਰੰਜਨ ਗੋਗੋਈ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼ ਲਾਉਣ ਵਾਲੀ ਸੁਪਰੀਮ ਕੋਰਟ ਦੀ ਸਾਬਕਾ ਮਹਿਲਾ ਮੁਲਾਜ਼ਮ ਨੇ ਕਿਹਾ ਕਿ ਉਹ ਇਸ ਮਾਮਲੇ ਦੀ ਜਾਂਚ ਕਰ ਰਹੀ ਤਿੰਨ ਮੈਂਬਰੀ ਅੰਦਰੂਨੀ ਕਮੇਟੀ ਅੱਗੇ ਮੁੜ ਪੇਸ਼ ਨਹੀਂ ਹੋਵੇਗੀ। ਮਹਿਲਾ ਮੁਲਾਜ਼ਮ ਨੇ ਇਕ ਬਿਆਨ ਵਿੱਚ ਕਿਹਾ ਕਿ ਅੱਜ ਤੀਜਾ ਦਿਨ ਸੀ ਜਦੋਂ ਉਹ ਜਸਟਿਸ ਐੱਸ਼ਏæਬੋਬੜੇ ਦੀ ਅਗਵਾਈ ਵਾਲੀ ਤਿੰਨ ਮੈਂਬਰੀ ਕਮੇਟੀ ਅੱਗੇ ਪੇਸ਼ ਹੋਣ ਗਈ ਸੀ।। ਮਹਿਲਾ, ਜਿਸ ਨੂੰ ਨੌਕਰੀ ਤੋਂ ਬਰਖਾਸਤ ਕੀਤਾ ਜਾ ਚੁੱਕਾ ਹੈ, ਨੇ ਦਾਅਵਾ ਕੀਤਾ ਕਿ ਕਮੇਟੀ ਵੱਲੋਂ ਉਸਦੇ ਵਕੀਲ ਨੂੰ ਜਾਂਚ ਵਿੱਚ ਸ਼ਾਮਲ ਹੋਣ ਤੋਂ ਰੋਕਿਆ ਜਾ ਰਿਹਾ ਹੈ। ਉਸ ਨੇ ਇਹ ਵੀ ਕਿਹਾ ਕਿ ਜਾਂਚ ਦੇ ਇਸ ਪੂਰੇ ਅਮਲ ਦੀ ਵੀਡੀਓਗ੍ਰਾਫ਼ੀ ਵੀ ਨਹੀਂ ਕੀਤੀ ਗਈ। ਜਸਟਿਸ ਐਸ਼.ਏ.ਬੋਬੜੇ ਦੀ ਅਗਵਾਈ ਵਾਲੀ ਇਸ ਕਮੇਟੀ ਵੱਲੋਂ ਹੁਣ ਤਕ ਦੋ ਸੁਣਵਾਈਆਂ ਕੀਤੀਆਂ ਜਾ ਚੁੱਕੀਆਂ ਹਨ। ਕਮੇਟੀ ਦੇ ਹੋਰਨਾਂ ਮੈਂਬਰਾਂ ਵਿੱਚ ਜਸਟਿਸ ਇੰਦਰਾ ਬੈਨਰਜੀ ਤੇ ਇੰਦੂ ਮਲਹੋਤਰਾ ਸ਼ਾਮਲ ਹਨ।
ਜਸਟਿਸ ਗੋਗੋਈ ਜਾਂਚ ਕਮੇਟੀ ਅੱਗੇ ਪੇਸ਼ ਹੋਏ
ਨਵੀਂ ਦਿੱਲੀ/ਸੁਪਰੀਮ ਕੋਰਟ ਦੀ ਸਾਬਕਾ ਮਹਿਲਾ ਮੁਲਾਜ਼ਮ ਵੱਲੋਂ ਲਾਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਭਾਰਤ ਦੇ ਚੀਫ਼ ਜਸਟਿਸ (ਸੀ.ਜੇ.ਆਈ) ਰੰਜਨ ਗੋਗੋਈ ਬੁੱਧਵਾਰ ਨੂੰ ਇਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਅੰਦਰੂਨੀ ਜਾਂਚ ਕਮੇਟੀ ਅੱਗੇ ਪੇਸ਼ ਹੋਏ। ਅਧਿਕਾਰਤ ਸੂਤਰ ਨੇ ਕਿਹਾ ਕਿ ਭਾਰਤੀ ਨਿਆਂਪਾਲਿਕਾ ਦੇ ਇਤਿਹਾਸ ਵਿੱਚ ਇਹ ਪਹਿਲਾ ਮੌਕਾ ਹੈ ਜਦੋਂ ਮੁਲਕ ਦਾ ਚੀਫ਼ ਜਸਟਿਸ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਨੂੰ ਲੈ ਕੇ ਕਮੇਟੀ ਅੱਗੇ ਪੇਸ਼ ਹੋਇਆ ਹੈ।

Leave a comment

XHTML: You can use these tags: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <s> <strike> <strong>


Are you human ? *