ਪੱਛਮੀ ਬੰਗਾਲ ‘ਚ ਹਨੇਰਗਰਦੀ ਦਾ ਬੋਲਬਾਲਾ : ਰਾਜਨਾਥ ਸਿੰਘ


ਸਿਆਸੀ ਹਿੰਸਾ ਲਈ ਸੂਬੇ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਜ਼ਿੰਮੇਵਾਰ ਦੱਸਿਆ
ਕੋਲਕਾਤਾ/ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਪੱਛਮੀ ਬੰਗਾਲ ਵਿੱਚ ਹੋਈ ਸਿਆਸੀ ਹਿੰਸਾ ਲਈ ਸੂਬੇ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ‘ਜ਼ਿੰਮੇਵਾਰ’ ਦੱਸਿਆ ਹੈ। ਸਿੰਘ ਨੇ ਕਿਹਾ ਕਿ ਸੂਬੇ ‘ਚ ਕਥਿਤ ਹਨੇਰਗਰਦੀ ਦਾ ਬੋਲਬਾਲਾ ਹੈ। ਯਾਦ ਰਹੇ ਕਿ ਡਾਇਮੰਡ ਹਾਰਬਰ ਸੰਸਦੀ ਹਲਕੇ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਤ੍ਰਿਣਮੂਲ ਕਾਂਗਰਸ ਤੇ ਭਾਜਪਾ ਵਰਕਰਾਂ ਵਿਚਾਲੇ ਜਾਰੀ ਝੜਪਾਂ ਦੌਰਾਨ ਜਿੱਥੇ ਕਈ ਘਰ, ਦੁਕਾਨਾਂ ਤੇ ਵਾਹਨ ਨੁਕਸਾਨੇ ਗਏ, ਉਥੇ ਕਈ ਪੁਲੀਸ ਕਰਮੀ ਜ਼ਖ਼ਮੀ ਹੋ ਗਏ।
ਇਸ ਦੌਰਾਨ ਦੱਖਣੀ 24 ਪਰਗਨਾ ਜ਼ਿਲ੍ਹੇ ਵਿੱਚ ਹਾਲਾਤ ਹੁਣ ਸ਼ਾਂਤੀਪੂਰਨ ਹਨ ਤੇ ਪੱਛਮੀ ਬੰਗਾਲ ਸਰਕਾਰ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਰਿਪੋਰਟ ਮੰਗ ਲਈ ਹੈ। ਰਾਜ ਸਕੱਤਰੇਤ ਦੇ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਇਹ ਫਿਰਕੂ ਨਹੀਂ ਬਲਕਿ ਸਿਆਸੀ ਝੜੱਪ ਸੀ ਤੇ ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਤੋਂ ਰਿਪੋਰਟ ਮੰਗ ਲਈ ਗਈ ਹੈ।
ਦੱਸਣਾ ਬਣਦਾ ਹੈ ਕਿ ਲੋਕ ਸਭਾ ਚੋਣਾਂ ਦੇ ਪਹਿਲੇ ਛੇ ਪੜਾਵਾਂ ਮੌਕੇ ਵੀ ਪੱਛਮੀ ਬੰਗਾਲ ‘ਚ ਤ੍ਰਿਣਮੂਲ ਕਾਂਗਰਸ ਤੇ ਭਾਜਪਾ ਵਰਕਰਾਂ ਵਿਚਾਲੇ ਝੜਪਾਂ ਹੁੰਦੀਆਂ ਰਹੀਆਂ ਹਨ।

Leave a comment

XHTML: You can use these tags: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <s> <strike> <strong>


Are you human ? *