ਬੀਬੀ ਜਗਦੀਸ਼ ਕੌਰ ਵੱਲੋਂ ਰਾਜੀਵ ਗਾਂਧੀ ਖਿਲਾਫ਼ ਸ਼ਿਕਾਇਤ ਦਰਜ


ਨਵੀਂ ਦਿੱਲੀ/1984 ਦੇ ਸਿੱਖ ਕਤਲੇਆਮ ਦੀ ਪੀੜਤ ਅਤੇ ਗਵਾਹ ਬੀਬੀ ਜਗਦੀਸ਼ ਕੌਰ ਨੇ ਇਥੇ ਥਾਣਾ ਪਾਰਲੀਮੈਂਟ ਸਟਰੀਟ ਵਿੱਚ ਰਾਜੀਵ ਗਾਂਧੀ ਅਤੇ ਹੋਰਨਾਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤ ਵਿੱਚ ਕਤਲ, ਸਬੂਤ ਖ਼ੁਰਦ-ਬੁਰਦ ਕਰਨ ਅਤੇ ਖਤਰਨਾਕ ਹਥਿਆਰਾਂ ਦੀ ਵਰਤੋਂ ਆਦਿ ਦੇ ਦੋਸ਼ ਲਾਏ ਗਏ ਹਨ। ਸ਼ਿਕਾਇਤ ਦਰਜ ਕਰਵਾਉਣ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਜਗਦੀਸ਼ ਕੌਰ ਨੇ ਕਿਹਾ ਕਿ ਇੰਦਰਾ ਗਾਂਧੀ ਦੀ ਮੌਤ ਤੋਂ 4-5 ਦਿਨ ਮਗਰੋਂ ਇੱਕ ਸ਼ੋਕ ਸਭਾ ਹੋਈ ਸੀ, ਉੱਥੇ ਪੱਤਰਕਾਰਾਂ ਨੇ ਰਾਜੀਵ ਗਾਂਧੀ ਨੂੰ ਜਦੋਂ ਇਹ ਸਵਾਲ ਕੀਤਾ ਕਿ ਪਿਛਲੇ ਦਿਨੀਂ ਹਜ਼ਾਰਾਂ ਕਤਲ ਹੋਏ ਹਨ ਤਾਂ ਇਸ ਦੇ ਜਵਾਬ ਵਿੱਚ ਰਾਜੀਵ ਗਾਂਧੀ ਨੇ ਬੜਾ ਹੀ ਸ਼ਰਮਨਾਕ ਜੁਆਬ ਦਿੱਤਾ ਸੀ,’ਜਬ ਕੋਈ ਬੜਾ ਪੇੜ ਗਿਰਤਾ ਹੈ ਤੋ ਧਰਤੀ ਹਿਲਤੀ ਹੈ।’ ਉਨ੍ਹਾਂ ਕਿਹਾ ਕਿ ਉਸ ਦੀ ਮਾਂ ਤਾਂ ਵੱਡਾ ਦਰੱਖਤ ਸੀ, ਪਰ ਜਿਹੜੇ ਸਾਡੇ ਪਰਿਵਾਰ ਦੇ ਬੇਗੁਨਾਹ ਜੀਅ ਮਾਰੇ ਗਏ ਅਤੇ ਅਤੇ ਸਾਡੇ ਆਂਢ-ਗੁਆਂਢ ਵਿੱਚ ਦੇਸ਼ ਦੀ ਸੇਵਾ ਕਰਨ ਵਾਲੇ ਫੌਜੀ ਅਫਸਰ ਕਤਲ ਕਰ ਦਿੱਤੇ ਗਏ, ਉਨ੍ਹਾਂ ਦੀ ਗਿਣਤੀ ਕਿਹੜੇ ‘ਪੇੜਾਂ’ ਵਿੱਚ ਆਉਂਦੀ ਸੀ। ਉਨ੍ਹਾਂ ਕਿਹਾ ਕਿ ਦੇਸ਼ ਦੀ ਸਰਕਾਰ ਨੇ ਹਜ਼ਾਰਾਂ ਬੇਗੁਨਾਹਾਂ ਦਾ ਕਤਲ ਕਰਵਾਉਣ ਵਾਲੇ ਨੂੰ ਭਾਰਤ ਰਤਨ ਐਵਾਰਡ ਨਾਲ ਸਨਮਾਨਤ ਕਰਕੇ ਭਾਰਤ ਰਤਨ ਵਰਗੇ ਐਵਾਰਡ ਦੀ ਵੀ ਤੌਹੀਨ ਕੀਤੀ ਹੈ। ਉਨ੍ਹਾਂ ਕਿਹਾ ਕਿ ਅਪਰਾਧ ਕਰਨ ਵਾਲਾ ਜਿੰਨਾ ਦੋਸ਼ੀ ਹੈ, ਅਪਰਾਧੀ ਨੂੰ ਬਚਾਉਣ ਵਾਲਾ ਵੀ ਓਨਾ ਹੀ ਦੋਸ਼ੀ ਹੈ। ਇਸ ਕਰਕੇ ਸੋਨੀਆਂ ਗਾਂਧੀ ਅਤੇ ਉਨ੍ਹਾਂ ਦੇ ਪਰਿਵਾਰ ਉਪਰ ਵੀ ਅਪਰਾਧਿਕ ਕਾਰਵਾਈ ਹੋਣੀ ਚਾਹੀਦੀ ਹੈ ਕਿਉਂਕਿ ਉਨ੍ਹਾਂ ਨੇ ਸੱਜਣ ਕੁਮਾਰ, ਐੱਚ ਕੇ ਐਲ਼ ਭਗਤ, ਜਗਦੀਸ਼ ਟਾਈਟਲਰ ਅਤੇ ਕਮਲ ਨਾਥ ਵਰਗੇ ਵਿਅਕਤੀਆਂ ਨੂੰ ਨਾ ਕੇਵਲ ਬਚਾਇਆ ਬਲਕਿ ਉੱਚ ਅਹੁਦੇ ਵੀ ਦਿੱਤੇ ਹਨ।

Leave a comment

XHTML: You can use these tags: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <s> <strike> <strong>


Are you human ? *