ਅਮਿਤ ਸ਼ਾਹ ਵਲੋਂ ਹਰਿਆਣਾ, ਮਹਾਰਾਸ਼ਟਰ ਤੇ ਝਾਰਖੰਡ ਦੇ ਆਗੂਆਂ ਨਾਲ ਬੈਠਕ


ਨਵੀਂ ਦਿੱਲੀ/ਲੋਕ ਸਭਾ ਚੋਣਾਂ ‘ਚ ਸ਼ਾਨਦਾਰ ਜਿੱਤ ਤੋਂ ਬਾਅਦ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਦੀ ਕਵਾਇਦ ਹੇਠ ਗ੍ਰਹਿ ਮੰਤਰੀ ਅਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਹਰਿਆਣਾ, ਮਹਾਰਾਸ਼ਟਰ ਅਤੇ ਝਾਰਖੰਡ ਦੇ ਸੀਨੀਅਰ ਨੇਤਾਵਾਂ ਨਾਲ ਬੈਠਕ ਕੀਤੀ | ਦਿੱਲੀ ‘ਚ ਹੋਈ ਇਸ ਅਹਿਮ ਮੀਟਿੰਗ ‘ਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਸੀਨੀਅਰ ਨੇਤਾ ਅਨਿਲ ਵਿਜ, ਸਾਬਕਾ ਕੇਂਦਰੀ ਮੰਤਰੀ ਬੀਰੇਂਦਰ ਸਿੰਘ ਸਮੇਤ ਕਈ ਆਗੂ ਸ਼ਾਮਿਲ ਹੋਏ | ਰਣਨੀਤੀ ਉਲੀਕਣ ਦੇ ਮਾਹਰ ਮੰਨੇ ਜਾਂਦੇ ਅਮਿਤ ਸ਼ਾਹ ਨੇ ਇਸ ਸਾਲ ਦੇ ਅਖ਼ੀਰ ‘ਚ ਹੋਣ ਵਾਲੀਆਂ ਹਰਿਆਣਾ, ਮਹਾਰਾਸ਼ਟਰ ਅਤੇ ਝਾਰਖੰਡ ਵਿਧਾਨ ਸਭਾ ਚੋਣਾਂ ਦੀ ਤਿਆਰੀ ‘ਤੇ ਵਿਚਾਰ ਚਰਚਾ ਲਈ ਇਹ ਮੀਟਿੰਗ ਬੁਲਾਈ | ਹਲਕਿਆਂ ਮੁਤਾਬਿਕ ਇਸ ਤੋਂ ਇਲਾਵਾ ਉੱਤਰ ਪ੍ਰਦੇਸ਼ ਭਾਜਪਾ ਦੇ ਪ੍ਰਧਾਨ ਮਹਿੰਦਰਨਾਥ ਪਾਂਡੇ ਦੀ ਥਾਂ ‘ਤੇ ਨਵੇਂ ਪ੍ਰਧਾਨ ਦੀ ਨਿਯੁਕਤੀ ਸਬੰਧੀ ਵੀ ਚਰਚਾ ਕੀਤੀ ਗਈ | ਇਕ ਅਹੁਦਾ, ਇਕ ਵਿਅਕਤੀ ਦੇ ਸਿਧਾਂਤ ਦੇ ਮੱਦੇਨਜ਼ਰ ਪਾਂਡੇ ਦੇ ਜ਼ਿਆਦਾ ਦੇਰ ਤੱਕ ਉੱਤਰ ਪ੍ਰਦੇਸ਼ ਦੇ ਪਾਰਟੀ ਪ੍ਰਧਾਨ ਬਣੇ ਰਹਿਣ ਦੀ ਸੰਭਾਵਨਾ ਨਹੀਂ ਹੈ, ਜਿਸ ਦੇ ਚਲਦਿਆਂ ਪਾਰਟੀ ਵਲੋਂ ਬਦਲ ਦੀ ਤਲਾਸ਼ ਸ਼ੁਰੂ ਕਰ ਦਿੱਤੀ ਗਈ ਹੈ|

Leave a comment

XHTML: You can use these tags: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <s> <strike> <strong>


Are you human ? *