ਬੇਅੰਤ ਸਿੰਘ ਦੀ ਯਾਦ ‘ਚ ਇੰਡੀਆ ਇੰਟਰਨੈਸ਼ਨਲ ਸੈਂਟਰ ਕਾਇਮ ਕਰਨ ਨੂੰ ਪ੍ਰਵਾਨਗੀ


ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਰਾਜਪਾਲ ਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਨਾਲ ਮਿਲ ਕੇ ਚੰਡੀਗੜ੍ਹ ਦੇ ਸੈੱਕਟਰ-42 ਸਥਿਤ ਬੇਅੰਤ ਸਿੰਘ ਯਾਦਗਾਰ ਅਤੇ ਚੰਡੀਗੜ੍ਹ ਸੈਂਟਰ ਆਫ ਪਰਫਾਰਮਿੰਗ ਐਂਡ ਵਿਜ਼ੂਅਲ ਆਰਟਸ ਦੇ ਮੌਜੂਦਾ ਸਥਾਨ ਉੱਪਰ ਇੰਡੀਆ ਇੰਟਰਨੈਸ਼ਨਲ ਸੈਂਟਰ (ਆਈæਆਈæਸੀæ) ਸਥਾਪਤ ਕਰਨ ਲਈ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ।
ਕੈਪਟਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਜਿਨ੍ਹਾਂ ਨੂੰ 1995 ਵਿੱਚ ਕਾਰ ਬੰਬ ਧਮਾਕੇ ਦੌਰਾਨ ਸ਼ਹੀਦ ਕਰ ਦਿੱਤਾ ਗਿਆ ਸੀ, ਦੇ ਪਰਿਵਾਰ ਨੂੰ ਇਸ ਸੈਂਟਰ ਬਾਰੇ ਕੋਈ ਇਤਰਾਜ਼ ਨਹੀਂ ਹੈ, ਜੇ ਇਸ ਯਾਦਗਾਰ ਦੀ ਮਰਿਆਦਾ ਨੂੰ ਬਣਾਈ ਰੱਖਿਆ ਜਾਵੇ। ਇਹ ਸੈਂਟਰ ਦਿੱਲੀ ਦੇ ਆਈæਆਈæਸੀæ ਦੀ ਤਰਜ਼ ‘ਤੇ ਵਿਕਸਿਤ ਕੀਤਾ ਜਾਵੇਗਾ। ਇਸ ਨੂੰ ਬੇਅੰਤ ਸਿੰਘ ਇੰਡੀਆ ਇੰਟਰਨੈਸ਼ਨਲ ਦਾ ਨਾਮ ਦਿੱਤਾ ਜਾਵੇਗਾ। ਇਹ ਫ਼ੈਸਲਾ ਬੇਅੰਤ ਸਿੰਘ ਯਾਦਗਾਰ ਸੁਸਾਇਟੀ ਅਤੇ ਚੰਡੀਗੜ੍ਹ ਸੈਂਟਰ ਫਾਰ ਪ੍ਰਫਾਰਮਿੰਗ ਐਂਡ ਵਿਜ਼ੂਅਲ ਆਰਟਸ ਦੀ ਮੀਟਿੰਗ ਦੌਰਾਨ ਲਿਆ ਗਿਆ। ਇਸ ਵਿੱਚ ਪੰਜਾਬ ਤੇ ਚੰਡੀਗੜ੍ਹ ਦੇ ਹੋਰ ਨੁਮਾਇੰਦਿਆਂ ਦੇ ਨਾਲ ਨਾਲ ਰਾਜਪਾਲ ਅਤੇ ਮੁੱਖ ਮੰਤਰੀ ਵੀ ਸ਼ਾਮਲ ਹੋਏ। ਰਾਜਪਾਲ ਨੇ ਸੁਝਾਅ ਦਿੱਤਾ ਕਿ ਸੈਂਟਰ ਪੰਜਾਬ ਤੇ ਚੰਡੀਗੜ੍ਹ ਦੀ ਸਰਕਾਰ, ਪ੍ਰਸ਼ਾਸਨ ਤੋਂ ਆਜ਼ਾਦ ਹੋਵੇ। ਇਸ ਦੀ ਮੈਂਬਰਸ਼ਿਪ ਮੁਹਿੰਮ ਛੇਤੀ ਹੀ ਸ਼ੁਰੂ ਕੀਤੀ ਜਾਵੇਗੀ।
ਇਹ ਯਾਦਗਾਰ ਸਥਾਪਤ ਕਰਨ ਦਾ ਫ਼ੈਸਲਾ ਬੇਅੰਤ ਸਿੰਘ ਦੀ ਹੱਤਿਆ ਤੋਂ ਕੁਝ ਮਹੀਨੇ ਬਾਅਦ ਹੀ 1996 ਵਿੱਚ ਲਿਆ ਗਿਆ ਸੀ। ਬੇਅੰਤ ਸਿੰਘ ਮੈਮੋਰੀਅਲ ਅਤੇ ਚੰਡੀਗੜ੍ਹ ਸੈਂਟਰ ਫਾਰ ਪਰਫਾਰਮਿੰਗ ਐਂਡ ਵਿਜ਼ੂਅਲ ਆਰਟਸ ਦੀ ਮੀਟਿੰਗ ਉਸ ਸਮੇਂ ਦੇ ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਦੀ ਪ੍ਰਧਾਨਗੀ ਹੇਠ ਹੋਈ ਸੀ। ਇਸ ਮੀਟਿੰਗ ਵਿੱਚ ਇਹ ਫ਼ੈਸਲਾ ਕੀਤਾ ਗਿਆ ਸੀ ਕਿ ਦੋ ਸੁਸਾਇਟੀਆਂ (ਇਕ ਬੇਅੰਤ ਸਿੰਘ ਮੈਮੋਰੀਅਲ ਅਤੇ ਦੂਜੀ ਚੰਡੀਗੜ੍ਹ ਸੈਂਟਰ ਫਾਰ ਪਰਫਾਰਮਿੰਗ ਐਂਡ ਵਿਜ਼ੂਅਲ ਆਰਟਸ) ਦੀ ਥਾਂ ਇਕ ਹੀ ਸੁਸਾਇਟੀ ਬਣਾਈ ਜਾਵੇ ਕਿਉਂਕਿ ਬੇਅੰਤ ਸਿੰਘ ਪਰਫਾਰਮਿੰਗ ਐਂਡ ਵਿਜ਼ੂਅਲ ਆਰਟਸ ਦੇ ਮਹਾਨ ਸਰਪ੍ਰਸਤ ਸਨ। ਮੀਟਿੰਗ ਵਿਚ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਪਰਿਵਾਰ ਦੇ ਲੋਕ ਸਭਾ ਮੈਂਬਰ ਰਵਨੀਤ ਬਿੱਟੂ, ਵਿਧਾਇਕ ਗੁਰਕੀਰਤ ਸਿੰਘ ਕੋਟਲੀ ਅਤੇ ਤੇਜ ਪ੍ਰਕਾਸ਼ ਸਿੰਘ ਸ਼ਾਮਲ ਸਨ। ਮੀਟਿੰਗ ਵਿਚ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।
ਮੀਡੀਆ ਸੈਂਟਰ ਦੀ ਇਮਾਰਤ ਦਾ ਮੁੜ ਹੋਵੇਗਾ ਨਾਮਕਰਨ
ਚੰਡੀਗੜ੍ਹ ਇੰਡੀਆ ਇੰਟਰਨੈਸ਼ਨਲ ਸੈਂਟਰ, ਬੇਅੰਤ ਸਿੰਘ ਯਾਦਗਾਰ ਦੇ ਨਾਲ ਹੀ ਵਿਕਸਿਤ ਕਰਨ ਦਾ ਪ੍ਰਸਤਾਵ ਹੈ ਜਿਸ ਵਿੱਚ ਮੀਡੀਆ ਸੈਂਟਰ ਹੋਵੇਗਾ ਜਿਸ ਦਾ ਢਾਂਚਾ ਅਤੇ ਮੌਜੂਦਾ ਲਾਇਬ੍ਰੇਰੀ ਅਤੇ ਕਾਨਫਰੰਸ ਹਾਲ ਤਿਆਰ ਹੈ। ਮੀਡੀਆ ਸੈਂਟਰ ਦੀ ਇਮਾਰਤ ਦਾ ਮੁੜ ਨਾਮਕਰਨ ਕੀਤਾ ਜਾਵੇਗਾ ਜਿਸ ਵਿੱਚ ਇਕ ਰੈਸਟੋਰੈਂਟ ਅਤੇ ਕੈਫੇਟੇਰੀਆ ਤੋਂ ਇਲਾਵਾ ਕਨਵੈਨਸ਼ਨ ਸੈਂਟਰ ਵੀ ਹੋਵੇਗਾ। ਇਹ ਮੈਮੋਰੀਅਲ-ਕਮ-ਇੰਟਰਨੈਸ਼ਨਲ ਸੈਂਟਰ ਦਾ ਹਿੱਸਾ ਹੋਣਗੇ।

Leave a comment

XHTML: You can use these tags: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <s> <strike> <strong>


Are you human ? *