ਸਿੰਧੀਆ ਅਤੇ ਮਿਲਿੰਦ ਦੇਵੜਾ ਨੇ ਅਹੁਦੇ ਛੱਡੇ

ਕਾਂਗਰਸ ਅੰਦਰ ਹਾਰ ਦੀ ਜ਼ਿੰਮੇਵਾਰੀ ਲੈਣ ਦੀ ਹੋੜ ਲੱਗੀ

ਮੁੰਬਈ/ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਕਾਂਗਰਸ ਅੰਦਰ ਹਾਰ ਦੀ ਜ਼ਿੰਮੇਵਾਰੀ ਲੈਣ ਦੀ ਹੋੜ ਲੱਗ ਗਈ ਹੈ, ਜਿਸ ਤਹਿਤ ਮੁੰਬਈ ਕਾਂਗਰਸ ਦੇ ਪ੍ਰਧਾਨ ਮਿਲੰਦ ਦੇਵੜਾ ਤੇ ਕਾਂਗਰਸ ਦੇ ਮਹਾ ਸਕੱਤਰ ਜੋਤੀਰਾਦਿਤਯਾ ਸਿੰਧੀਆ ਨੇ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ | ਦੇਵੜਾ ਨੇ ਆਪਣੇ ਅਸਤੀਫ਼ੇ ਦਾ ਐਲਾਨ ਕਰਦਿਆਂ ਕਿਹਾ ਕਿ ਉਹ ਪਾਰਟੀ ਨੂੰ ਮਜ਼ਬੂਤ ਕਰਨ ਲਈ ਹੁਣ ਕੌਮੀ ਪੱਧਰ ‘ਤੇ ਭੂਮਿਕਾ ਨਿਭਾਉਣਗੇ | ਲੋਕ ਸਭਾ ਚੋਣਾਂ ਤੋਂ ਇਕ ਮਹੀਨਾ ਪਹਿਲਾਂ ਹੀ ਮਿਲੰਦ ਦੇਵੜਾ ਨੂੰ ਮੁੰਬਈ ਕਾਂਗਰਸ ਦਾ ਪ੍ਰਧਾਨ ਚੁਣਿਆ ਗਿਆ ਸੀ | ਜੋਤੀਰਾਦਿਤਯਾ ਸਿੰਧੀਆ ਨੇ ਵੀ ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਮਹਾ ਸਕੱਤਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਲੋਕ ਸਭਾ ਚੋਣਾਂ ਤੋਂ ਪਹਿਲਾਂ ਸਿੰਧੀਆ ਨੂੰ ਪੱਛਮੀ ਉੱਤਰ ਪ੍ਰਦੇਸ਼ ਦੀ ਜ਼ਿੰਮੇਵਾਰੀ ਸਾਪੀ ਗਈ ਸੀ ਪਰ ਪਾਰਟੀ ਚੋਣਾਂ ‘ਚ ਚੰਗਾ ਪ੍ਰਦਰਸ਼ਨ ਨਹੀਂ ਕਰ ਸਕੀ ਸੀ | ਜੋਤੀਰਾਦਿਤਯਾ ਸਿੰਧੀਆ ਖੁਦ ਵੀ ਲੋਕ ਸਭਾ ਦੀ ਚੋਣ ਹਾਰ ਗਏ ਸਨ |
ਇਸ ਤੋਂ ਇਲਾਵਾ ਯੂਥ ਕਾਂਗਰਸ ਦੇ ਪ੍ਰਧਾਨ ਕੇਸ਼ਵ ਚੰਦ ਯਾਦਵ, ਤੇਲੰਗਾਨਾ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਉਤਮ ਰੈੱਡੀ ਤੇ ਗੋਆ ਕਾਂਗਰਸ ਦੇ ਪ੍ਰਧਾਨ ਗਿਰੀਸ਼ ਚੋਦਾਂਕਰ ਨੇ ਵੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ

Leave a comment

XHTML: You can use these tags: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <s> <strike> <strong>


Are you human ? *