ਸੁਪਰੀਮ ਕੋਰਟ ਨੇ ਹਰੇਨ ਪਾਂਡਿਆ ਦੇ ਕਤਲ ਲਈ 12 ਨੂੰ ਦੋਸ਼ੀ ਠਹਿਰਾਇਆ


ਨਵੀਂ ਦਿੱਲੀ/ਗੁਜਰਾਤ ਦੇ ਸਾਬਕਾ ਗ੍ਰਹਿ ਮੰਤਰੀ ਹਰੇਨ ਪਾਂਡਿਆ ਦੇ 2003 ਵਿਚ ਹੋਏ ਕਤਲ ਦੇ ਮਾਮਲੇ ਵਿਚ ਸੁਪਰੀਮ ਕੋਰਟ ਨੇ 12 ਜਣਿਆਂ ਨੂੰ ਦੋਸ਼ੀ ਠਹਿਰਾਇਆ ਹੈ। ਸੀਬੀਆਈ ਤੇ ਗੁਜਰਾਤ ਸਰਕਾਰ ਨੇ ਹਾਈ ਕੋਰਟ ਦੇ ਹੁਕਮ ਖ਼ਿਲਾਫ਼ ਸੁਪਰੀਮ ਕੋਰਟ ਵਿਚ ਅਪੀਲ ਦਾਇਰ ਕੀਤੀ ਸੀ। ਹਾਈ ਕੋਰਟ ਨੇ ਆਪਣੇ ਫ਼ੈਸਲੇ ਵਿਚ ਇਨ੍ਹਾਂ ਨੂੰ ਹੱਤਿਆ ਦੇ ਦੋਸ਼ਾਂ ਤੋਂ ਮੁਕਤ ਕਰ ਦਿੱਤਾ ਸੀ। ਸੁਪਰੀਮ ਕੋਰਟ ਨੇ ਪਾਂਡਿਆ ਹੱਤਿਆ ਕਾਂਡ ਦੀ ਅਦਾਲਤੀ ਨਿਗਰਾਨੀ ਹੇਠ ਨਵੇਂ ਸਿਰਿਓਂ ਜਾਂਚ ਦੀ ਇਕ ਪਟੀਸ਼ਨ ਵੀ ਖਾਰਜ ਕਰ ਦਿੱਤੀ। ਪਾਂਡਿਆ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਰਾਜ ਸਰਕਾਰ ਵਿਚ ਗ੍ਰਹਿ ਮੰਤਰੀ ਸਨ। ਉਨ੍ਹਾਂ ਨੂੰ 26 ਮਾਰਚ, 2003 ਨੂੰ ਅਹਿਮਦਾਬਾਦ ਦੇ ਲਾਅ ਗਾਰਡਨ ਕੋਲ ਗੋਲੀ ਮਾਰ ਦਿੱਤੀ ਗਈ ਸੀ। ਸੀਬੀਆਈ ਮੁਤਾਬਕ ਪਾਂਡਿਆ ਦੀ ਹੱਤਿਆ 2002 ਦੇ ਗੁਜਰਾਤ ਦੰਗਿਆਂ ਦਾ ਬਦਲਾ ਲੈਣ ਲਈ ਕੀਤੀ ਗਈ ਸੀ।

Leave a comment

XHTML: You can use these tags: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <s> <strike> <strong>


Are you human ? *