ਸਿੱਖ ਕਤਲੇਆਮ ਦੇ 9 ਦੋਸ਼ੀਆਂਂ ਦੀ ਰਿਹਾਈ ਖ਼ਿਲਾਫ਼ ਨਜ਼ਰਸਾਨੀ ਪਟੀਸ਼ਨ


ਨਵੀਂ ਦਿੱਲੀ/ਸਾਲ 1984 ‘ਚ ਨਿਰਦੋਸ਼ ਸਿੱਖਾਂ ਨੂੰ ਕਤਲ ਕਰਨ ਵਾਲੇ ਦੋਸ਼ੀ ਜੇਲ੍ਹਾਂ ‘ਚੋਂ ਬਾਹਰ ਨਾ ਆਉਣ, ਇਸ ਲਈ ਭਾਰਤ ਸਰਕਾਰ ਦੇ ਸੌਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਤਿਰਲੋਕਪੁਰੀ ਸਿੱਖ ਕਤਲੇਆਮ ਮਾਮਲੇ ‘ਚ ਬਰੀ ਹੋ ਚੁੱਕੇ 9 ਜਣਿਆਂ ਵਿਰੁੱਧ ਰੀਵਿਊ ਪਟੀਸ਼ਨ ਦਾਇਰ ਕੀਤੀ ਹੈ। ਸੁਪਰੀਮ ਕੋਰਟ ਇਸ ਮਾਮਲੇ ‘ਤੇ ਜਲਦੀ ਹੀ ਸੁਣਵਾਈ ਕਰੇਗਾ। ਇਸੇ ਮਾਮਲੇ ‘ਚ ਅੱਜ ਚਾਰ ਹੋਰ ਦੋਸ਼ੀਆਂ ਨੇ ਸੁਪਰੀਮ ਕੋਰਟ ‘ਚ ਰਿਹਾਈ ਲਈ ਅਰਜ਼ੀ ਦਾਖ਼ਲ ਕੀਤੀ, ਜਿਸ ਉਪਰ ਸੁਪਰੀਮ ਕੋਰਟ ਨੇ ਸੁਣਵਾਈ 23 ਜੁਲਾਈ ਤੱਕ ਟਾਲ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਿਰਲੋਕਪੁਰੀ ਕੇਸ ਦੇ ਦੋਸ਼ੀਆਂ ਦੇ ਸੁਪਰੀਮ ਕੋਰਟ ‘ਚੋਂ ਬਰੀ ਹੋਣ ਮਗਰੋਂ ਕੇਂਦਰ ਸਰਕਾਰ ਨੂੰ ਜ਼ੋਰ ਦੇ ਕੇ ਕਿਹਾ ਸੀ ਕਿ 1984 ਸਿੱਖ ਕਤਲੇਆਮ ਦੇ ਦੋਸ਼ੀ, ਜੋ ਬਰੀ ਹੋਏ ਹਨ, ਨੂੰ ਜੇਲ੍ਹ ‘ਚ ਭੇਜਣ ਲਈ ਰੀਵਿਊ ਪਟੀਸ਼ਨ ਦਾਇਰ ਕੀਤੀ ਜਾਵੇ। ਇਸ ‘ਤੇ ਸਰਕਾਰ ਨੇ ਭਰੋਸਾ ਦਿੱਤਾ ਸੀ ਕਿ ਜਲਦ ਹੀ ਰੀਵਿਊ ਪਟੀਸ਼ਨ ਦਾਇਰ ਕਰੇਗੀ। ਅੱਜ ਕੇਂਦਰ ਸਰਕਾਰ ਵੱਲੋਂ ਸੌਲਿਸਿਟਰ ਜਨਰਲ ਨੇ ਸੁਪਰੀਮ ਕੋਰਟ ‘ਚ ਰੀਵਿਊ ਪਟੀਸ਼ਨ ਫ਼ਾਈਲ ਕਰ ਦਿੱਤੀ ਹੈ। ਕੇਂਦਰ ਸਰਕਾਰ ਵੱਲੋਂ ਜਿਥੇ 1984 ਦੇ ਸਿੱਖ ਕਤਲੇਆਮ ਦੇ ਕੇਸਾਂ ‘ਚ ਪੂਰੀ ਗੰਭੀਰਤਾ ਨਾਲ ਪੈਰਵੀ ਕੀਤੀ ਜਾ ਰਹੀ ਹੈ, ਉਥੇ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਲੀਗਲ ਸੈੱਲ ਦੀ ਟੀਮ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਮੁਲਜ਼ਮਾਂ ਨੂੰ ਸਜ਼ਾਵਾਂ ਦਿਵਾਉਣ, ਜੇਲ੍ਹਾਂ ‘ਚੋਂ ਬਾਹਰ ਨਾ ਆਉਣ ਦੇਣ ਅਤੇ ਬਰੀ ਹੋਏ ਦੋਸ਼ੀਆਂ ਨੂੰ ਮੁੜ ਜੇਲ੍ਹਾਂ ‘ਚ ਪਹੁੰਚਾਉਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ। ਸੁਣਵਾਈ ਦੌਰਾਨ ਦਿੱਲੀ ਕਮੇਟੀ ਵੱਲੋਂ ਵਕੀਲ ਗੁਰਬਖਸ਼ ਸਿੰਘ ਵੀ ਮੌਜੂਦ ਰਹੇ।

Leave a comment

XHTML: You can use these tags: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <s> <strike> <strong>


Are you human ? *