ਸ਼ਵੇਤ ਮਲਿਕ ਨੇ ਪੰਜਾਬ ‘ਚ ਭਾਜਪਾ ਮੈਂਬਰਸ਼ਿਪ ਮੁਹਿੰਮ ਆਰੰਭੀ


ਪਠਾਨਕੋਟ/ਭਾਜਪਾ ਵੱਲੋਂ ਮੈਂਬਰਸ਼ਿਪ ਮੁਹਿੰਮ ਦੀ ਸ਼ੁਰੂਆਤ ਡਾ. ਸ਼ਿਆਮਾ ਪ੍ਰਸ਼ਾਦ ਮੁਖਰਜੀ ਦੀ ਮਾਧੋਪੁਰ ਸਥਿਤ ਪ੍ਰਤਿਮਾ ਅੱਗੇ ਭਾਜਪਾ ਪ੍ਰਦੇਸ਼ ਪ੍ਰਧਾਨ ਸ਼ਵੇਤ ਮਲਿਕ ਵੱਲੋਂ ਨਤਮਸਤਕ ਹੋਣ ਉਪਰੰਤ ਕੀਤੀ ਗਈ। ਉਥੋਂ ਉਹ ਭਾਜਪਾ ਯੁਵਾ ਮੋਰਚਾ ਵੱਲੋਂ ਕੱਢੀ ਗਈ ਮੋਟਰਸਾਈਕਲ ਰੈਲੀ ਰਾਹੀਂ ਸੁਜਾਨਪੁਰ ਦੇ ਆਰਐਸ ਗਾਰਡਨ ਵਿਚ ਪੁੱਜੇ ਜਿਥੇ ਜ਼ਿਲ੍ਹਾ ਪ੍ਰਧਾਨ ਵਿਪਨ ਮਹਾਜਨ ਦੀ ਪ੍ਰਧਾਨਗੀ ਹੇਠ ਇੱਕ ਸਮਾਗਮ ਕੀਤਾ ਗਿਆ। ਇਸ ਮੌਕੇ ਜੰਮੂ ਦੇ ਸੰਸਦ ਮੈਂਬਰ ਜੁਗਲ ਕਿਸ਼ੋਰ ਸ਼ਰਮਾ, ਕੌਮੀ ਕਾਰਜਕਾਰਨੀ ਮੈਂਬਰ ਤੇ ਸਾਬਕਾ ਵਿਧਾਇਕ ਅਸ਼ਵਨੀ ਸ਼ਰਮਾ, ਮਹਿਲਾ ਮੋਰਚਾ ਦੀ ਪ੍ਰਦੇਸ਼ ਪ੍ਰਧਾਨ ਰੀਨਾ ਜੇਟਲੀ, ਸਾਬਕਾ ਮੰਤਰੀ ਮਾਸਟਰ ਮੋਹਨ ਲਾਲ, ਵਿਧਾਇਕ ਦਿਨੇਸ਼ ਸਿੰਘ ਬੱਬੂ, ਜ਼ਿਲ੍ਹਾ ਮੈਂਬਰਸ਼ਿਪ ਮੁਹਿੰਮ ਦੇ ਮੁਖੀ ਰਾਜ ਕੁਮਾਰ ਗੁਪਤਾ, ਸਾਬਕਾ ਵਿਧਾਇਕ ਸੀਮਾ ਕੁਮਾਰੀ, ਪ੍ਰਦੇਸ਼ ਮੈਂਬਰਸ਼ਿਪ ਮੁਹਿੰਮ ਦੇ ਮੁਖੀ ਦਿਆਲ ਸਿੰਘ ਸੋਢੀ, ਯੁਵਾ ਮੋਰਚਾ ਦੇ ਪ੍ਰਧਾਨ ਸਨੀ ਸ਼ਰਮਾ ਮੌਜੂਦ ਸਨ।
ਸ਼ਵੇਤ ਮਲਿਕ ਨੇ ਕਿਹਾ ਕਿ ਸਾਰੇ ਵਰਕਰਾਂ ਨੂੰ ਇਸ ਗੱਲ ਦਾ ਮਾਣ ਹੋਣਾ ਚਾਹੀਦਾ ਹੈ ਕਿ ਭਾਰਤੀ ਜਨਤਾ ਪਾਰਟੀ ਦੁਨੀਆ ਦੀ ਸਭ ਤੋਂ ਵੱਡੀ ਪਾਰਟੀ ਹੈ ਅਤੇ ਇਸ ਦਾ ਝੰਡਾ ਹਮੇਸ਼ਾ ਬੁਲੰਦ ਰੱਖਣ ਲਈ ਪੂਰੇ ਦੇਸ਼ ਵਿਚ ਅਮਿਤ ਸ਼ਾਹ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੈਂਬਰਸ਼ਿਪ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦੀ ਸ਼ੁਰੂਆਤ ਅੱਜ ਮਾਧੋਪੁਰ ਤੋਂ ਡਾ. ਸ਼ਿਆਮਾ ਪ੍ਰਸ਼ਾਦ ਮੁਖਰਜੀ ਦੇ ਚਰਨਾਂ ‘ਚ ਨਮਨ ਕਰਨ ਨਾਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ 2 ਲੱਖ ਮੈਂਬਰਸ਼ਿਪ ਕਰਨ ਦਾ ਟੀਚਾ ਮਿਥਿਆ ਗਿਆ ਹੈ, ਜਿਸ ਲਈ ਸਾਰੇ ਜ਼ਿਲ੍ਹਿਆਂ ‘ਚ ਅਤੇ ਮੰਡਲਾਂ ਵਿਚ ਵਰਕਰਾਂ ਦੀ ਡਿਊਟੀ ਲਗਾਈ ਗਈ ਹੈ ਤਾਂ ਜੋ ਬੂਥ ਤੋਂ ਲੈ ਕੇ ਪ੍ਰਦੇਸ਼ ਤੱਕ ਦੇ ਆਗੂ ਜ਼ਿਆਦਾ ਤੋਂ ਜ਼ਿਆਦਾ ਗਿਣਤੀ ਵਿਚ ਲੋਕਾਂ ਨੂੰ ਭਾਜਪਾ ਦੀਆਂ ਨੀਤੀਆਂ ਤੋਂ ਜਾਣੂ ਕਰਵਾ ਕੇ ਭਾਜਪਾ ਨਾਲ ਜੋੜਨ। ਇਸ ਮੌਕੇ ਭਾਜਪਾ ਜ਼ਿਲ੍ਹਾ ਮੈਂਬਰਸ਼ਿਪ ਮੁਹਿੰਮ ਦੇ ਮੁਖੀ ਰਾਜ ਕੁਮਾਰ ਗੁਪਤਾ ਨੇ ਭਰੋਸਾ ਦਿੱਤਾ ਕਿ ਜ਼ਿਲ੍ਹੇ ਵਿਚ ਵੱਧ ਤੋਂ ਵੱਧ ਲੋਕਾਂ ਨੂੰ ਭਾਜਪਾ ਦੀ ਮੈਂਬਰਸ਼ਿਪ ਗ੍ਰਹਿਣ ਕਰਵਾਉਣਗੇ।
ਇਸ ਮੌਕੇ ਪ੍ਰਦੇਸ਼ ਉਪ ਪ੍ਰਧਾਨ ਨਰਿੰਦਰ ਪਰਮਾਰ, ਉਪ ਪ੍ਰਧਾਨ ਜੀਵਨ ਗੁਪਤਾ, ਮੇਅਰ ਅਨਿਲ ਵਾਸੂਦੇਵਾ, ਨਗਰ ਕੌਂਸਲ ਪ੍ਰਧਾਨ ਰੂਪ ਲਾਲ, ਰਾਕੇਸ਼ ਸ਼ਰਮਾ, ਭਾਜਪਾ ਯੁਵਾ ਮੋਰਚਾ ਪ੍ਰਧਾਨ ਵਰੁਣ ਠਾਕੁਰ, ਮੀਨਾ ਤਰਨਾਚ, ਕੌਂਸਲਰ ਸੁਰਿੰਦਰ ਮਨਹਾਸ, ਯੁਧਵੀਰ ਪਠਾਨੀਆ, ਵਿਵੇਕ ਸੈਣੀ, ਜਗਮੋਹਨ ਜੱਗਾ, ਵਿਸ਼ਵਜੀਤ ਤਰਨਾਚ, ਮਨੋਹਰ ਲਾਲ, ਰਾਜਿੰਦਰ ਸਿੰਘ, ਵਿਵੇਕ ਸੈਣੀ, ਰਛਪਾਲ ਸਿੰਘ ਆਦਿ ਆਗੂ ਵੀ ਮੌਜੂਦ ਹਨ।

Leave a comment

XHTML: You can use these tags: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <s> <strike> <strong>


Are you human ? *