ਕਾਂਗਰਸ ਦੀ ਕਮਾਨ ਨੌਜਵਾਨ ਆਗੂ ਨੂੰ ਸੌਂਪੀਂ ਜਾਵੇ: ਕੈਪਟਨ


ਚੰਡੀਗੜ੍ਹ/ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਹੁਲ ਗਾਂਧੀ ਵੱਲੋਂ ਕਾਂਗਰਸ ਪਾਰਟੀ ਦੇ ਪ੍ਰਧਾਨ ਵਜੋਂ ਕਿਨਾਰਾ ਕਰ ਲੈਣ ਦੇ ਸੰਦਰਭ ਵਿੱਚ ਕਾਂਗਰਸ ਨੂੰ ਵਧੀਆ ਢੰਗ ਨਾਲ ਉੱਪਰ ਲਿਜਾਣ ਲਈ ਨੌਜਵਾਨ ਆਗੂ ਦੀ ਹਮਾਇਤ ਕੀਤੀ ਹੈ। ਮੁੱਖ ਮੰਤਰੀ ਨੇ ਰਾਹੁਲ ਗਾਂਧੀ ਦੀ ਥਾਂ ਕਿਸੇ ਕ੍ਰਿਸ਼ਮਈ ਨੌਜਵਾਨ ਆਗੂ ਨੂੰ ਅੱਗੇ ਲਿਆਉਣ ਦੀ ਕਾਂਗਰਸ ਵਰਕਿੰਗ ਕਮੇਟੀ ਨੂੰ ਅਪੀਲ ਕੀਤੀ ਹੈ ਜੋ ਸਮੁੱਚੇ ਭਾਰਤ ਵਿੱਚ ਆਪਣੀ ਅਪੀਲ ਅਤੇ ਹੇਠਲੇ ਪੱਧਰ ‘ਤੇ ਮੌਜੂਦਗੀ ਨਾਲ ਲੋਕਾਂ ਵਿੱਚ ਉਤਸ਼ਾਹ ਭਰ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਨੌਜਵਾਨਾਂ ਦੀ ਗਿਣਤੀ ਦੇ ਮਾਮਲੇ ਵਿੱਚ ਦੁਨੀਆ ‘ਚ ਮੋਹਰੀ ਹੈ ਜਿਸ ਕਰਕੇ ਇਹ ਸੁਭਾਵਿਕ ਹੈ ਕਿ ਇਕ ਨੌਜਵਾਨ ਆਗੂ ਲੋਕਾਂ ਦੀਆਂ ਖਾਹਿਸ਼ਾਂ ਨੂੰ ਜ਼ਿਆਦਾ ਪ੍ਰਭਾਵੀ ਢੰਗ ਨਾਲ ਸਮਝ ਸਕਦਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਲੀਡਰਸ਼ਿਪ ਵਿੱਚ ਕਿਸੇ ਵੀ ਤਰ੍ਹਾਂ ਦੀ ਤਬਦੀਲੀ ਲਾਜ਼ਮੀ ਤੌਰ ‘ਤੇ ਭਾਰਤ ਦੀ ਸਮਾਜਿਕ ਅਸਲੀਅਤ ਅਨੁਸਾਰ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਰਾਹੁਲ ਦਾ ਆਪਣੇ ਅਸਤੀਫੇ ‘ਤੇ ਅੜੇ ਰਹਿਣ ਦਾ ਫ਼ੈਸਲਾ ਨਿਰਾਸ਼ਾਜਨਕ ਹੈ ਅਤੇ ਇਹ ਪਾਰਟੀ ਲਈ ਬਹੁਤ ਨੁਕਸਾਨਦੇਹ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸਭ ਤੋਂ ਵੱਧ ਪੁਰਾਣੀ ਪਾਰਟੀ ਸਿਰਫ ਇਕ ਨੌਜਵਾਨ ਆਗੂ ਹੀ ਮੁੜ ਸੁਰਜੀਤ ਕਰ ਸਕਦਾ ਹੈ। ਉਨ੍ਹਾਂ ਰਾਹੁਲ ਵੱਲੋਂ ਪੈਦਾ ਕੀਤੀ ਊਰਜਾ ਅਤੇ ਉਤਸ਼ਾਹ ਨੂੰ ਜਾਰੀ ਰੱਖਣ ਦੀ ਕਾਂਗਰਸ ਲੀਡਰਸ਼ਿਪ ਨੂੰ ਅਪੀਲ ਕੀਤੀ ਹੈ।
ਉਨ੍ਹਾਂ ਕਿਹਾ ਕਿ ਹੁਣ ਸਮਾਂ ਹੈ ਕਿ ਪੁਰਾਣੇ, ਨਵਿਆਂ ਨੂੰ ਰਾਹ ਦੇਣ, ਜਿਸ ਬਿਨਾਂ ਕਾਂਗਰਸ ਮੌਜੂਦਾ ਚੁਣੌਤੀਆਂ ਦਾ ਅਸਰਦਾਰ ਢੰਗ ਨਾਲ ਟਾਕਰਾ ਨਹੀਂ ਕਰ ਸਕਦੀ।

Leave a comment

XHTML: You can use these tags: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <s> <strike> <strong>


Are you human ? *