ਰੂਸ ਵੱਲੋਂ ਕਸ਼ਮੀਰ ਮੁੱਦੇ ‘ਤੇ ਭਾਰਤ ਦਾ ਸਮਰਥਨ


ਮਾਸਕੋ/ਰੂਸ ਨੇ ਜੰਮੂ ਅਤੇ ਕਸ਼ਮੀਰ ਦਾ ਦਰਜਾ ਬਦਲਣ ਦੇ ਫ਼ੈਸਲੇ ‘ਤੇ ਭਾਰਤ ਦੀ ਹਮਾਇਤ ਕਰਦਿਆਂ ਇਸ ਨੂੰ ਭਾਰਤੀ ਸੰਵਿਧਾਨ ਅਨੁਸਾਰ ਸਹੀ ਕਰਾਰ ਦਿੰਦਿਆਂ ਆਸ ਪ੍ਰਗਟਾਈ ਕਿ ਭਾਰਤ ਅਤੇ ਪਾਕਿਸਤਾਨ ਇਸ ਵਿਵਾਦ ਦਾ ਹੱਲ ਸ਼ਿਮਲਾ ਸਮਝੌਤੇ ਤੇ ਲਾਹੌਰ ਐਲਾਨਨਾਮੇ ਦੇ ਆਧਾਰ ‘ਤੇ ਕੱਢ ਸਕਦੇ ਹਨ।
ਰੂਸ ਦੇ ਵਿਦੇਸ਼ੀ ਮਾਮਲਿਆਂ ਬਾਰੇ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਮਾਸਕੋ ਆਸ ਕਰਦਾ ਹੈ ਕਿ ਦਿੱਲੀ ਵੱਲੋਂ ਜੰਮੂ ਅਤੇ ਕਸ਼ਮੀਰ ਰਾਜ ਦਾ ਵਿਸ਼ੇਸ਼ ਦਰਜਾ ਬਦਲੇ ਜਾਣ ਦੇ ਫ਼ੈਸਲੇ ‘ਤੇ ਭਾਰਤ ਅਤੇ ਪਾਕਿਸਤਾਨ ਖਿੱਤੇ ਵਿੱਚ ਸਥਿਤੀ ਨੂੰ ਉਤੇਜਿਤ ਨਹੀਂ ਹੋਣ ਦੇਣਗੇ।
ਮੰਤਰਾਲੇ ਵੱਲੋਂ ਕਿਹਾ ਗਿਆ ਕਿ ਉਹ ਆਸ ਕਰਦੇ ਹਨ ਕਿ ਇਸ ਫ਼ੈਸਲੇ ਦੇ ਨਤੀਜੇ ਵਜੋਂ ਦੋਵੇਂ ਧਿਰਾਂ ਸਬੰਧਿਤ ਖਿੱਤੇ ਵਿੱਚ ਸਥਿਤੀ ਨੂੰ ਭੜਕਣ ਨਹੀਂ ਦੇਣਗੀਆਂ। ਉਨ੍ਹਾਂ ਕਿਹਾ ਕਿ ਰੂਸ ਭਾਰਤ ਅਤੇ ਪਾਕਿਸਤਾਨ ਵਿਚਾਲੇ ਰਿਸ਼ਤੇ ਸੁਧਾਰਨ ਦਾ ਸਮਰਥਕ ਹੈ।

Leave a comment

XHTML: You can use these tags: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <s> <strike> <strong>


Are you human ? *